ਭਾਗ

ਪਾਠ ੩. ਫੈਸਲੇ ਲੈਣ ਵਿੱਚ ਸਹਾਇਤਾ ਕਰਨੀ

ਇਹ ਪਾਠ ਮਹੱਤਵਪੂਰਨ ਕਿਉਂ ਹੈ? 

ਸਮੇਂ ਦੇ ਨਾਲ ਡਿਮੈਂਸ਼ੀਆ ਨਾਲ ਜੀ ਰਹੇ ਵਿਅਕਤੀ ਲਈ ਫੈਸਲੇ ਲੈਣਾ ਹੋਰ ਵੀ ਮੁਸ਼ਕਲ ਬਣ ਸਕਦਾ ਹੈ। 

ਇਹ ਪਾਠ ਮੇਰੀ ਕਿਵੇਂ ਮਦਦ ਕਰੇਗਾ? 

ਇਹ ਅਭਿਆਸ ਕਰਕੇ ਕਿ ਡਿਮੈਂਸ਼ੀਆ ਨਾਲ ਜੀ ਰਹੇ ਵਿਅਕਤੀ ਦੀ ਜਿੰਨਾ ਚਿਰ ਸੰਭਵ ਹੋ ਸਕੇ ਆਪਣੇ ਫੈਸਲੇ ਲੈਣ ਵਿੱਚ ਸਹਾਇਤਾ ਕਿਵੇਂ ਕਰਨੀ ਹੈ ਜਾਂ ਵਿਅਕਤੀ ਦੇ ਸਰਵੋਤਮ ਹਿੱਤ ਵਿੱਚ ਫੈਸਲੇ ਲੈਣ ਵਿੱਚ ਮਦਦ ਕਿਵੇਂ ਕਰਨੀ ਹੈ। 

ਮੈਂ ਕੀ ਸਿੱਖਾਂਗਾ/ਸਿੱਖਾਂਗੀ? 

  • ਫੈਸਲੇ ਲੈਣ ਵਿੱਚ ਸਹਾਇਤਾ ਦੀ ਲੋੜ ਕਿਉਂ ਹੈ? 
  • ਕਿਸੇ ਦੇ ਬਿਹਤਰੀਨ ਹਿੱਤ ਵਿੱਚ ਫੈਸਲੇ ਕਿਵੇਂ ਲੈਣੇ ਹਨ? 
  • ਰੋਜ਼ਾਨਾ ਦੇ ਫੈਸਲੇ ਲੈਣ ਲਈ ਡਿਮੈਂਸ਼ੀਆ ਵਾਲੇ ਕਿਸੇ ਵਿਅਕਤੀ ਦੀ ਸਹਾਇਤਾ ਕਿਵੇਂ ਕਰਨੀ ਹੈ? 
  • ਡਿਮੈਂਸ਼ੀਆ ਦੇ ਵਧਣ ਦੇ ਨਾਲ-ਨਾਲ ਰੋਜ਼ਾਨਾ ਫੈਸਲੇ ਲੈਣ ਵਿੱਚ ਡਿਮੈਂਸ਼ੀਆ ਵਾਲੇ ਕਿਸੇ ਵਿਅਕਤੀ ਦੀ ਸਹਾਇਤਾ ਕਿਵੇਂ ਕਰਨੀ ਹੈ? 
  • ਡਿਮੈਂਸ਼ੀਆ ਵਾਲੇ ਕਿਸੇ ਵਿਅਕਤੀ ਦੀ ਜਟਿਲ ਫੈਸਲੇ ਲੈਣ ਵਿੱਚ ਸਹਾਇਤਾ ਕਿਵੇਂ ਕਰਨੀ ਹੈ? 
30/58